ਬੰਗਲੂਰੂ: ਕਰਨਾਟਕ ਸਰਕਾਰ ਨੇ ਸੂਬੇ ਦੇ ਮਾਮਲਿਆਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਅੱਜ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਸਿੱਧਾਰਮਈਆ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਮਗਰੋਂ ਮੰਤਰੀ ਐੱਚਕੇ ਪਾਟਿਲ ਨੇ ਕਿਹਾ, ‘ਦਿੱਲੀ ਵਿਸ਼ੇਸ਼ ਪੁਲੀਸ ਸਥਾਪਨਾ ਐਕਟ, 1946 ਤਹਿਤ ਕਰਨਾਟਕ ਰਾਜ ’ਚ ਅਪਰਾਧਕ ਮਾਮਲਿਆਂ ਦੀ ਜਾਂਚ ਲਈ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ।
ਕਰਨਾਟਕ ਨੇ ਜਾਂਚ ਲਈ ਸੀਬੀਆਈ ਨੂੰ ਦਿੱਤੀ ਸਹਿਮਤੀ ਵਾਪਸ ਲਈ
