ਸ੍ਰੀਨਗਰ- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸ਼ਾਂਗਾਸ ਅਤੇ ਕੋਕਰਨਾਗ ਦੇ ਜੰਗਲਾਂ ਵਿੱਚ ਗਸ਼ਤ ਕਰ ਰਹੇ ਟੈਰੀਟੋਰੀਅਲ ਆਰਮੀ ਦੇ ਦੋ ਜਵਾਨਾਂ ਨੂੰ ਅੱਤਵਾਦੀਆਂ ਨੇ ਕਥਿਤ ਤੌਰ ‘ਤੇ ਅਗਵਾ ਕਰ ਲਿਆ। ਇਨ੍ਹਾਂ ‘ਚੋਂ ਇਕ ਜਵਾਨ ਜ਼ਖਮੀ ਹਾਲਤ ‘ਚ ਕਿਸੇ ਤਰ੍ਹਾਂ ਅੱਤਵਾਦੀਆਂ ਦੇ ਚੁੰਗਲ ‘ਚੋਂ ਨਿਕਲਣ ‘ਚ ਕਾਮਯਾਬ ਹੋ ਗਿਆ। ਅੱਤਵਾਦੀਆਂ ਨੇ ਇਕ ਹੋਰ ਜਵਾਨ ਸ਼ਹੀਦ ਕਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਟੈਰੀਟੋਰੀਅਲ ਆਰਮੀ ਦੇ ਸਿਪਾਹੀ ਹਿਲਾਲ ਅਹਿਮਦ ਭੱਟ ਦੀ ਲਾਸ਼ ਅਨੰਤਨਾਗ ਦੇ ਉਤਰਾਸੂ ਇਲਾਕੇ ਦੇ ਸਾਂਗਲਾਨ ਜੰਗਲੀ ਖੇਤਰ ਤੋਂ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਮੈਡੀਕਲ ਲਈ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਟੈਰੀਟੋਰੀਅਲ ਆਰਮੀ (ਟੀ.ਏ.) ਦੇ ਇਕ ਸਿਪਾਹੀ ਨੂੰ ਕਥਿਤ ਤੌਰ ‘ਤੇ ਅਗਵਾ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਦੋ ਟੀਏ ਸਿਪਾਹੀਆਂ ਨੂੰ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਕਥਿਤ ਤੌਰ ‘ਤੇ ਅਗਵਾ ਕਰ ਲਿਆ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਤੋਂ ਬਾਅਦ ਕਾਜਵਾਨ ਫੋਰੈਸਟ ਅਤੇ ਕੋਕਰਨਾਗ ਵਿੱਚ ਇੱਕ ਸੰਯੁਕਤ ਅੱਤਵਾਦ ਵਿਰੋਧੀ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਸਾਰੀ ਰਾਤ ਜਾਰੀ ਰਹੀ।