Religion – PN Media https://pnmedia.ca Bridging Punjabi News Across Borders Wed, 23 Oct 2024 01:18:48 +0000 en-US hourly 1 https://wordpress.org/?v=6.7.2 https://pnmedia.ca/wp-content/uploads/2022/09/cropped-pnmedia-favicon-1-32x32.png Religion – PN Media https://pnmedia.ca 32 32 Hukamnamma 23-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/10256/ Wed, 23 Oct 2024 09:00:04 +0000 https://pnmedia.ca/?p=10256 Wednesday, 23 October 2024 | ਬੁੱਧਵਾਰ, ੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ […]

]]>

Wednesday, 23 October 2024 | ਬੁੱਧਵਾਰ, ੭ ਕੱਤਕ (ਸੰਮਤ ੫੫੬ ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

(ਅੰਗ: ੬੨੧)


ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।


English Translation:

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

(Page: 621)

]]>
Hukamnamma 22-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/10199/ Tue, 22 Oct 2024 09:00:18 +0000 https://pnmedia.ca/?p=10199 Tuesday, 22 October 2024 | ਮੰਗਲਵਾਰ, ੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ […]

]]>
Tuesday, 22 October 2024 | ਮੰਗਲਵਾਰ, ੬ ਕੱਤਕ (ਸੰਮਤ ੫੫੬ ਨਾਨਕਸ਼ਾਹੀ)
ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

(ਅੰਗ: ੭੨੯)


ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।


English Translation:

SOOHEE, FIRST MEHL, SIXTH HOUSE:

ONE UNIVERSAL CREATOR GOD.  BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times.  || 1 ||   They alone are my friends, who travel along with me; and in that place, where the accounts are called for, they appear standing with me.  || 1 ||  Pause  ||   There are houses, mansions and tall buildings, painted on all sides; but they are empty within, and they crumble like useless ruins.  || 2 ||   The herons in their white feathers dwell in the sacred shrines of pilgrimage. They tear apart and eat the living beings, and so they are not called white.  || 3 ||   My body is like the simmal tree; seeing me, other people are fooled. Its fruits are useless — just like the qualities of my body.  || 4 ||   The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain?  || 5 ||   What good does it do to serve, and be good, and be clever? O Nanak, contemplate the Naam, the Name of the Lord, and you shall be released from bondage.  || 6 || 1 || 3 ||

(Page: 729)

]]>
Hukamnamma 15-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/9801/ Tue, 15 Oct 2024 09:00:18 +0000 https://pnmedia.ca/?p=9801 Tuesday, 15 October 2024 | ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ […]

]]>
Tuesday, 15 October 2024 | ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)
ਗੂਜਰੀ ਮਹਲਾ ੫ ॥

ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

(ਅੰਗ: ੫੦੨)


ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੑਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾੳਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥

]]>
Hukamnamma 13-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/9694/ Sun, 13 Oct 2024 09:00:51 +0000 https://pnmedia.ca/?p=9694 Sunday, 13 October 2024 | ਐਤਵਾਰ, ੨੮ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ […]

]]>
Sunday, 13 October 2024 | ਐਤਵਾਰ, ੨੮ ਅੱਸੂ (ਸੰਮਤ ੫੫੬ ਨਾਨਕਸ਼ਾਹੀ)
ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

(ਅੰਗ: ੭੨੯)


ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।


English Translation:

SOOHEE, FIRST MEHL, SIXTH HOUSE: 

ONE UNIVERSAL CREATOR GOD.  BY THE GRACE OF THE TRUE GURU: 

Bronze is bright and shiny, but when it is rubbed, its blackness appears. Washing it, its impurity is not removed, even if it is washed a hundred times.  || 1 ||   They alone are my friends, who travel along with me; and in that place, where the accounts are called for, they appear standing with me.  || 1 ||  Pause  ||   There are houses, mansions and tall buildings, painted on all sides; but they are empty within, and they crumble like useless ruins.  || 2 ||   The herons in their white feathers dwell in the sacred shrines of pilgrimage. They tear apart and eat the living beings, and so they are not called white.  || 3 ||   My body is like the simmal tree; seeing me, other people are fooled. Its fruits are useless — just like the qualities of my body.  || 4 ||   The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain?  || 5 ||   What good does it do to serve, and be good, and be clever? O Nanak, contemplate the Naam, the Name of the Lord, and you shall be released from bondage.  || 6 || 1 || 3 ||

(Page: 729)

]]>
Hukamnamma 11-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/9587/ Fri, 11 Oct 2024 11:30:09 +0000 https://pnmedia.ca/?p=9587 Friday, 11 October 2024 | ਸ਼ੁੱਕਰਵਾਰ, ੨੬ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ […]

]]>
Friday, 11 October 2024 | ਸ਼ੁੱਕਰਵਾਰ, ੨੬ ਅੱਸੂ (ਸੰਮਤ ੫੫੬ ਨਾਨਕਸ਼ਾਹੀ)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

(ਅੰਗ: ੭੦੯)


ਪੰਜਾਬੀ ਵਿਆਖਿਆ:

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।


English Translation:

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

(Page: 709)

]]>
11 ਜਾਂ 12 ਅਕਤੂਬਰ, ਕਦੋਂ ਕਰਨੀ ਹੈ ਕੰਨਿਆ ਪੂਜਾ https://pnmedia.ca/9539/ Thu, 10 Oct 2024 06:08:24 +0000 https://pnmedia.ca/?p=9539  ਨਵੀਂ ਦਿੱਲੀ- ਨਰਾਤਿਆਂ ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਸੰਸਾਰ ਦੀ ਮਾਂ ਆਦਿਸ਼ਕਤੀ ਮਾਂ ਦੁਰਗਾ ਨੂੰ ਸਮਰਪਿਤ ਹੈ। […]

]]>
 ਨਵੀਂ ਦਿੱਲੀ- ਨਰਾਤਿਆਂ ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਸੰਸਾਰ ਦੀ ਮਾਂ ਆਦਿਸ਼ਕਤੀ ਮਾਂ ਦੁਰਗਾ ਨੂੰ ਸਮਰਪਿਤ ਹੈ। ਇਸ ਸਮੇਂ ਦੌਰਾਨ ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਤੋਂ ਲੈ ਕੇ ਨੌਮੀ ਤਿਥੀ ਤੱਕ ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਨੌ ਸ਼ਕਤੀ ਦੇਵੀ ਦੇਵਤਿਆਂ ਲਈ ਨਰਾਤਿਆਂ ਦਾ ਵਰਤ ਰੱਖਿਆ ਜਾਂਦਾ ਹੈ। ਧਾਰਮਿਕ ਮਾਨਤਾ ਹੈ ਕਿ ਦੇਵੀ ਦੁਰਗਾ ਦੀ ਪੂਜਾ-ਅਰਚਨਾ ਕਰਨ ਨਾਲ ਸਾਧਕ ਦੀ ਹਰ ਮਨੋਕਾਮਨਾ ਸਮੇਂ ਸਿਰ ਪੂਰੀ ਹੁੰਦੀ ਹੈ।

ਇਸ ਦੇ ਨਾਲ ਹੀ ਰੁਤਬਾ, ਇੱਜ਼ਤ, ਕੀਰਤੀ, ਇੱਜ਼ਤ, ਖੁਸ਼ਹਾਲੀ, ਚੰਗੀ ਕਿਸਮਤ ਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਇਸ ਲਈ ਭਗਤ ਨੌਂ ਦਿਨ ਸ਼ਰਧਾ ਨਾਲ ਦੇਵੀ ਦੁਰਗਾ ਦੀ ਪੂਜਾ ਕਰਦੇ ਹਨ। ਇਸ ਦੇ ਨਾਲ ਹੀ ਨੌਮੀ ਤਿਥੀ ‘ਤੇ ਦੇਵੀ ਸਿੱਧੀਦਾਤਰੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਕੰਨਿਆ ਪੂਜਾ ਵੀ ਕੀਤੀ ਜਾਂਦੀ ਹੈ। ਇਸ ਸ਼ੁਭ ਮੌਕੇ ‘ਤੇ ਨੌਂ ਲੜਕੀਆਂ ਦੀ ਪੂਜਾ ਕੀਤੀ ਜਾਂਦੀ ਹੈ। ਕਈ ਥਾਵਾਂ ‘ਤੇ ਅਸ਼ਟਮੀ ਤਿਥੀ ‘ਤੇ ਕੰਨਿਆ ਪੂਜਾ ਵੀ ਕੀਤੀ ਜਾਂਦੀ ਹੈ। ਇਸ ਸਾਲ ਅਸ਼ਟਮੀ ਤੇ ਨੌਮੀ ਇੱਕੋ ਦਿਨ ਆਉਣ ਕਾਰਨ ਕੰਨਿਆ ਪੂਜਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਦੁਚਿੱਤੀ ਬਣੀ ਹੋਈ ਹੈ। ਆਓ ਕੰਨਿਆ ਪੂਜਾ ਦੀ ਸਹੀ ਤਰੀਕ ਤੇ ਸ਼ੁਭ ਸਮਾਂ ਜਾਣੀਏ-

ਧਾਰਮਿਕ ਪੰਡਿਤਾਂ ਅਨੁਸਾਰ, ਨਰਾਤਿਆਂ ਦੀ ਅਸ਼ਟਮੀ ਤੇ ਨੌਮੀ 11 ਅਕਤੂਬਰ ਨੂੰ ਹੈ। ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਅਸ਼ਟਮੀ ਤਿਥੀ ਦੀ ਸਮਾਪਤੀ 11 ਅਕਤੂਬਰ ਨੂੰ ਦੁਪਹਿਰ 12:06 ਵਜੇ ਹੁੰਦੀ ਹੈ। ਇਸ ਤੋਂ ਬਾਅਦ ਨੌਮੀ ਤਿਥੀ ਪੈ ਰਹੀ ਹੈ। ਇਸ ਲਈ ਅਸ਼ਟਮੀ ਤਿਥੀ ‘ਤੇ ਕੰਨਿਆ ਦੀ ਪੂਜਾ ਕਰਨ ਵਾਲੇ 12 ਵਜੇ ਤੋਂ ਪਹਿਲਾਂ ਕੰਨਿਆ ਪੂਜਾ ਕਰ ਸਕਦੇ ਹਨ। ਹਾਲਾਂਕਿ ਨੌਮੀ ਤਿਥੀ ਦੀ ਸ਼ੁਰੂਆਤ ਤੋਂ ਬਾਅਦ ਮਾਂ ਸਿੱਧੀਦਾਤਰੀ ਦੀ ਵਿਧੀ ਨਾਲ ਪੂਜਾ ਕਰੋ। ਇਸ ਤੋਂ ਬਾਅਦ ਭੋਜਨ ਅਤੇ ਧਨ ਦਾਨ ਕਰੋ। ਇਸ ਤੋਂ ਬਾਅਦ ਹੀ ਵਰਤ ਖੋਲ੍ਹੋ।

ਜੇ ਤੁਸੀਂ ਨੌਮੀ ਤਿਥੀ ‘ਤੇ ਕੰਨਿਆ ਪੂਜਾ ਕਰਨੀ ਚਾਹੁੰਦੇ ਹੋ ਤਾਂ ਤੁਸੀਂ 11 ਅਕਤੂਬਰ ਨੂੰ ਦੁਪਹਿਰ 12:06 ਵਜੇ ਤੋਂ ਬਾਅਦ ਕੰਨਿਆ ਪੂਜਾ ਕਰ ਸਕਦੇ ਹੋ। ਜੇ ਤੁਸੀਂ ਚਾਹੋ ਤਾਂ 12 ਅਕਤੂਬਰ ਨੂੰ ਸਵੇਰੇ 10:58 ਵਜੇ ਤੋਂ ਪਹਿਲਾਂ ਕੰਨਿਆ ਪੂਜਾ ਅਤੇ ਨੌਮੀ ਪੂਜਾ ਕਰ ਸਕਦੇ ਹੋ। ਇਸ ਤੋਂ ਬਾਅਦ ਸ਼ਾਸਤਰਾਂ ਅਨੁਸਾਰ ਵਰਤ ਖੋਲ੍ਹਿਆ ਜਾ ਸਕਦਾ ਹੈ। ਸ਼ਰਧਾਲੂ 11 ਅਕਤੂਬਰ ਨੂੰ ਸਵੇਰੇ ਜਾਂ ਦੁਪਹਿਰ ਸਮੇਂ ਆਪਣੀ ਸਹੂਲਤ ਅਨੁਸਾਰ ਕੰਨਿਆ ਪੂਜਾ ਕਰ ਸਕਦੇ ਹਨ। ਹਾਲਾਂਕਿ ਨਰਾਤਿਆਂ ਦਾ ਵਰਤ ਰਾਤ 12:08 ਵਜੇ ਤੋਂ ਬਾਅਦ ਹੀ ਖੋਲ੍ਹੋ। ਇਸ ਦੇ ਨਾਲ ਹੀ 11 ਅਕਤੂਬਰ ਨੂੰ ਅਸ਼ਟਮੀ ਦਾ ਵਰਤ ਰੱਖਣ ਵਾਲੇ ਸ਼ਰਧਾਲੂ 12 ਅਕਤੂਬਰ ਨੂੰ ਸਵੇਰੇ 10.58 ਵਜੇ ਤੱਕ ਆਪਣਾ ਵਰਤ ਖੋਲ੍ਹ ਸਕਦੇ ਹਨ।

 

]]>
Hukamnamma 09-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/9455/ Wed, 09 Oct 2024 09:03:13 +0000 https://pnmedia.ca/?p=9455 Wednesday, 09 October 2024 | ਬੁੱਧਵਾਰ, ੨੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ […]

]]>

Wednesday, 09 October 2024 | ਬੁੱਧਵਾਰ, ੨੪ ਅੱਸੂ (ਸੰਮਤ ੫੫੬ ਨਾਨਕਸ਼ਾਹੀ)

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

(ਅੰਗ: ੮੩੦)


ਪੰਜਾਬੀ ਵਿਆਖਿਆ:

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।੧। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ । (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ । ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ।੨। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤਿ੍ਰਸ਼ਨਾ ਮਿਟ ਗਈ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ । ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ । ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ।ਰਹਾਉ ਦੂਜਾ।੧।੧੨੮।


English Translation:

RAAG BILAAVAL, FIFTH MEHL, THIRTEENTH HOUSE, PARTAAL:

ONE UNIVERSAL CREATOR GOD. BY THE GRACE OF THE TRUE GURU:

O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? || 1 || Pause || I seek the Sanctuary of the happy soul-brides; I place my head upon their feet. Unite me with my Beloved. When will He come to my home? || 1 || Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. || 2 || The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. || Second Pause || 1 || 128 ||

(Page: 830)

]]>
॥ਸਤਿਨਾਮ ਵਾਹਿਗੁਰੂ ।। https://pnmedia.ca/9130/ Thu, 03 Oct 2024 10:54:35 +0000 https://pnmedia.ca/?p=9130 ।।ਅੱਜ ਦਾ ਹੁਕਮਨਾਮਾ ਸਾਹਿਬ ।। https://pnmedia.ca/9125/ Thu, 03 Oct 2024 04:53:35 +0000 https://pnmedia.ca/?p=9125 Hukamnamma 02-10-2024 – ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ https://pnmedia.ca/9054/ Wed, 02 Oct 2024 01:40:50 +0000 https://pnmedia.ca/?p=9054 Tuesday, 02 October 2024 | ਬੁੱਧਵਾਰ, ੧੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ […]

]]>

Tuesday, 02 October 2024 | ਬੁੱਧਵਾਰ, ੧੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

(ਅੰਗ: ੬੫੬)


ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।


English Translation:

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

(Page: 656)

]]>